ਅੱਜ ਦਾ ਹੁਕਮਨਾਮਾ (22 ਸਤੰਬਰ 2022)
Published : Sep 22, 2022, 7:05 am IST
Updated : Sep 22, 2022, 7:05 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸਲੋਕੁ ਮਃ ੪ ॥

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥
ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥
ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥
ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਵੀਰਵਾਰ, ੬ ਅੱਸੂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੨)
ਪੰਜਾਬੀ ਵਿਆਖਿਆ:
ਸਲੋਕੁ ਮਃ ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।
 
 
ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement