ਅੱਜ ਦਾ ਹੁਕਮਨਾਮਾ (22 ਸਤੰਬਰ 2023)

By : GAGANDEEP

Published : Sep 22, 2023, 7:02 am IST
Updated : Sep 22, 2023, 7:02 am IST
SHARE ARTICLE
daily hukamnama sahib from sri darbar sahib amritsar
daily hukamnama sahib from sri darbar sahib amritsar

ਧਨਾਸਰੀ ਮਹਲਾ ੫ ॥

 

ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥
ਤਾ ਤੇ ਮੋਹਿ ਧਾਰੀ ਓਟ ਗੋਪਾਲ ॥
ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥
ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥
ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਧਨਾਸਰੀ ਮਹਲਾ ੫॥ ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖæਸæੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ ।
ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧।
ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ ।
(ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।
ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸæਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ ।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖæਜæਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement