ਅੱਜ ਦਾ ਹੁਕਮਨਾਮਾ (22 ਅਕਤੂਬਰ 2022)
Published : Oct 22, 2022, 7:12 am IST
Updated : Oct 22, 2022, 7:13 am IST
SHARE ARTICLE
Hukamnama  Sri Darbar Sahib Amritsar
Hukamnama Sri Darbar Sahib Amritsar

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਸ਼ਨਿੱਚਰਵਾਰ, ੬ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੨)

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧।

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement