ਅੱਜ ਦਾ ਹੁਕਮਨਾਮਾ (22 ਅਕਤੂਬਰ 2023)
Published : Oct 22, 2023, 7:07 am IST
Updated : Oct 22, 2023, 7:09 am IST
SHARE ARTICLE
Hukamnama Sahib
Hukamnama Sahib

 ਜੈਤਸਰੀ ਮਹਲਾ ੫ ॥

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥


ਐਤਵਾਰ, ੬ ਕੱਤਕ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੦੨)

 ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement