ਅੱਜ ਦਾ ਹੁਕਮਨਾਮਾ
Published : Nov 22, 2020, 7:05 am IST
Updated : Nov 22, 2020, 7:22 am IST
SHARE ARTICLE
Sri Harmandir Sahib
Sri Harmandir Sahib

ਸਲੋਕੁ ਮ; ੩ ॥

ਸਲੋਕੁ ਮ; ੩ ॥

ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥

ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥

ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥

ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥

ਜਨੁ ਨਾਨਕ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮ; ੩ ॥

ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥

ਹੰਉਮੈ ਵਡਾ ਰੋਗ ਹੈ ਮਰਿ ਜੰਮੈ ਆਵੈ ਜਾਇ ॥

ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥

ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥

ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥

ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥

ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥

ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

ਐਤਵਾਰ, ੮ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੫੯੨)

Sri Harmandir SahibSri Harmandir Sahib

ਪੰਜਾਬੀ ਵਿਆਖਿਆ:

ਸਲੋਕੁ ਮ; ੩ ॥
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ । ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ । ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ । ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ।੧।

Harmandir SahibHarmandir Sahib

ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ;

 Sri Harmandir SahibSri Harmandir Sahib

ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ ।

Sri Harmandir SahibSri Harmandir Sahib

ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ । ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ । ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement