ਅੱਜ ਦਾ ਹੁਕਮਨਾਮਾ
Published : Dec 22, 2020, 7:13 am IST
Updated : Dec 22, 2020, 7:14 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕੁ ਮ: ੩ ॥

ਸਲੋਕੁ ਮ: ੩ ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥

ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥

ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਮ:੩ ॥

ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥

Darbar Sahib

ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਪਉੜੀ ॥

ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥

Darbar SahibDarbar Sahib

ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥

ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥

ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ

ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।੧। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ!

Darbar SahibDarbar Sahib

ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।੧੯।

Darbar SahibDarbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement