
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ
ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥
ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥
ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥
ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥
ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੩)