
ਸਲੋਕੁ ਮ; ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
ਸਲੋਕੁ ਮ; ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥
ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮ; ੩ ॥
ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥
ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥
ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥
ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥
ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥
ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥
ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
ਸ਼ਨਿੱਚਰਵਾਰ, ੧੦ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੮੬)