ਅੱਜ ਦਾ ਹੁਕਮਨਾਮਾ
Published : Mar 23, 2020, 6:42 am IST
Updated : Mar 23, 2020, 8:05 am IST
SHARE ARTICLE
Photo
Photo

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸਾਚਾ ਸਾਹਿਬੁ ਸਦ ਮਿਹਰਵਾਣੁ ॥

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸੋਮਵਾਰ, ੧੦ ਚੇਤ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੧੯)

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧।

Darbar SahibDarbar Sahib

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ।

darbar Sahib darbar Sahib

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement