ਅੱਜ ਦਾ ਹੁਕਮਨਾਮਾ
Published : Apr 23, 2020, 6:43 am IST
Updated : Apr 23, 2020, 6:43 am IST
SHARE ARTICLE
File Photo
File Photo

ਸੋਰਠਿ ਮਹਲਾ ੩ ॥

ਸੋਰਠਿ ਮਹਲਾ ੩ ॥

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਵੀਰਵਾਰ, ੧੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੦੦)

 ਸੋਰਠਿ ਮਹਲਾ ੩ ॥
ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।੧।

DARBAR SAHIBDARBAR SAHIBਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ।

Darbar SahibDarbar Sahib

ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ' ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ।

Darbar SahibDarbar Sahib

ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement