ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ 2021)
Published : Apr 23, 2021, 7:13 am IST
Updated : Apr 23, 2021, 7:14 am IST
SHARE ARTICLE
hukamnama-sri-darbar-sahib-amritsar
hukamnama-sri-darbar-sahib-amritsar

ਸਲੋਕੁ ਮ: ੩ ॥

ਸਲੋਕੁ ਮ: ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥

ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥

ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥

ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥

ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥

ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥

ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥

SRI DARBAR SAHIBSRI DARBAR SAHIB

ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥

ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥

ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥

ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥

ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥

ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

Sri Darbar Sahib Sri Darbar Sahib

ਸ਼ੁੱਕਰਵਾਰ, ੧੧ ਵੈਸਾਖ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੪੭)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ ।

SRI DARBAR SAHIBSRI DARBAR SAHIB

ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement