Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਅਪ੍ਰੈਲ 2024)
Published : Apr 23, 2024, 7:12 am IST
Updated : Apr 23, 2024, 7:12 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ॥

Ajj da Hukamnama Sri Darbar Sahib Today: ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥

ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥

ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥

ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥

ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਮੰਗਲਵਾਰ, ੧੧ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੧੧)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ ।

(ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ ।

ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement