ਅੱਜ ਦਾ ਹੁਕਮਨਾਮਾ (23 ਜੂਨ 2021)
Published : Jun 23, 2021, 7:58 am IST
Updated : Jun 23, 2021, 8:32 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥

ਅਪੁਨੇ ਸਤਿਗੁਰ ਕੈ ਬਲਿਹਾਰੈ ॥

ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥

ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥

ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥

ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥

ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥

ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਬੁੱਧਵਾਰ, ੯ ਹਾੜ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੦੯)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ।

Darbar SahibDarbar Sahib

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ।

Darbar SahibDarbar Sahib

ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement