Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਜੂਨ 2024)

By : GAGANDEEP

Published : Jun 23, 2024, 6:50 am IST
Updated : Jun 24, 2024, 6:42 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥

Ajj da Hukamnama Sri Darbar Sahib:  ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥

ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥

ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥

ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥

ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥

ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥

ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥

ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥

ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥

ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥

ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥

ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥

ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥

ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥

ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥

ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥

ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥

ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧
ੴ☬ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਹੜਾ ਮਨੁੱਖ ਹਰ ਵ ੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁ ੱਖ ਗ ੁਰੂ ਦੀ ਸਰਨ ਪੈ
ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹ ੈ, ੳ ੁਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ
ਕੇ (ਆਪਣੇ ਅ ੰਦਰ ੋਂ) ਹੳ ੁਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ
ਜਾਂਦਾ ਹੈ, ੳ ੁਸ ਦੀ ਜਿੰਦ ਨਿਰਭੳ ੁ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।ਹੇ ਭਾਈ! ਸੋਹਣੇ ਰਾਮ ਦਾ ਹਰਿਨਾਮ ਮੇਰੇ ਵਾਸਤ ੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ੳ ੁਸ ਦੇ ਨਾਮ ਤੋਂ ਬਿਨਾ ਇਕ ਖਿਨ
ਇਕ ਪਲ ਭੀ ਨਹੀਂ ਰਹਿ ਸਕਦਾ । ਗ ੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ
।੧।ਰਹਾਉ।ਹੇ ਭਾਈ! (ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ
ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ ੋ੍ਰਧ ਲ ੋਭ ਮੋਹ ਅਹ ੰਕਾਰ) ਪੰਜ ਚ ੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ
ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ ।(ਆਤਮਕ ਜੀਵਨ ਵਲੋਂ) ਅੰਨ ੍ਹੇ ਹੋ ਚੁਕੇ ਮਨ ਦੇ
ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ ।੨।ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,)
ਸੋਨੇ ਦਾ ਕਿਲ੍ਹਾ (ੳ ੁੱਚੇ ਆਤਮਕ ਗ ੁਣਾਂ ਦ ੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ
ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ । ਜਿਹੜੇ ਮਨ ੁੱਖ ਆਤਮਕ ਜੀਵਨ ਦੇ
ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦ ੇ ਹਨ, ਉਹ ਮਨੁ ੱਖ ਗੁਰੂ ਦ ੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ
ਨੂੰ) ਫੜ ਕੇ ਬੰਨ ੍ਹ ਲੈਂਦੇ ਹਨ ।੩।ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ੳ ੁਸ ਜਹਾਜ਼ ਦਾ) ਮਲਾਹ
(ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ੳ ੁਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਜਮਰਾਜ-ਮਸ ੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ
ਚੋਰ ਭੀ ਸੰਨ੍ਹ ਨਹੀਂ ਲਾ ਸਕਦਾ ।੪।ਹ ੇ ਭਾਈ! (ਮੇਰਾ ਮਨ ਹ ੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗ ੁਣ ਗਾਂਦਾ
ਰਹਿੰਦਾ ਹੈ, ਮੈਂ ਪ ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ । ਗ ੁਰੂ ਦੀ
ਸਰਨ ਪੈ ਕ ੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ ।੫।ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ
(ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗ ੁਰੂ ਦੀ ਬਾਣੀ ਗ ੁਰੂ ਦੇ ਸ਼ਬਦ ਨੂੰ (ਹੀ) ਸ ੁਣਦ ੇ ਰਹਿੰਦੇ ਹਨ
। (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮ ੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹ ੈ, (ਮੈਂ) ਬੜ ੇ
ਆਨੰਦ ਨਾਲ ਰਾਮ-ਗ ੋਪਾਲ ਦੇ ਗੁਣ ਗਾਂਦਾ ਰਹਿ ੰਦਾ ਹਾਂ ।੬।ਹੇ ਭਾਈ! ਮਾਇਆ ਦੇ ਤਿੰਨ ਗ ੁਣਾਂ ਦੇ ਅਸਰ ਹੇਠ
ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ)
ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ
ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ੳ ੁਸ ਨੂੰ (ਇਹ ਪ੍ਰਤੱਖ) ਦਿੱਸ
ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ ।੭।ਹੇ ਭਾਈ! ਗੁਰ ੂ ਦੇ ਸਨਮ ੁਖ ਰਹਿਣ ਵਾਲਾ
ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ
ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ
ਜਿਨ੍ਹਾਂ ਉਤੇ ਦਇਆਵਾਨ ਹ ੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ
ਹਨ ॥੮॥੧॥੪॥

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement