ਅੱਜ ਦਾ ਹੁਕਮਨਾਮਾ
Published : Jul 23, 2020, 6:52 am IST
Updated : Jul 23, 2020, 6:53 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੋਰਠਿ ਮਹਲਾ ੧ ॥

ਸੋਰਠਿ ਮਹਲਾ ੧ ॥

ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥

ਘਟਿ ਘਟਿ ਰਵਿ ਰਹਿਆ ਬਨਵਾਰੀ ॥

ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥

ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥

ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥

ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥

ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥

ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥

ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਵੀਰਵਾਰ, ੮ ਸਾਵਣ (ਸੰਮਤ ੫੫੨ ਨਾਨਕਸ਼ਾਹੀ) ੨੩ ਜੁਲਾਈ, ੨੦੨੦ (ਅੰਗ: ੫੯੭)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੧ ॥
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ ।

Darbar SahibDarbar Sahib

ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ ।

Darbar SahibDarbar Sahib

ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ,

Darbar SahibDarbar Sahib

ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement