ਅੱਜ ਦਾ ਹੁਕਮਨਾਮਾ (23 ਜੁਲਾਈ 2021)
Published : Jul 23, 2021, 6:56 am IST
Updated : Jul 23, 2021, 6:56 am IST
SHARE ARTICLE
Darbar Sahib
Darbar Sahib

ਸੋਰਠਿ ਮਹਲਾ ੫ ਘਰੁ ੩ ਚਉਪਦੇ

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

ਸਿਕਦਾਰਹੁ ਨਹ ਪਤੀਆਇਆ ॥

ਉਮਰਾਵਹੁ ਆਗੈ ਝੇਰਾ ॥

ਮਿਲਿ ਰਾਜਨ ਰਾਮ ਨਿਬੇਰਾ ॥੧॥

ਅਬ ਢੂਢਨ ਕਤਹੁ ਨ ਜਾਈ ॥

ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

ਆਇਆ ਪ੍ਰਭ ਦਰਬਾਰਾ ॥

ਤਾ ਸਗਲੀ ਮਿਟੀ ਪੂਕਾਰਾ ॥

ਲਬਧਿ ਆਪਣੀ ਪਾਈ ॥

ਤਾ ਕਤ ਆਵੈ ਕਤ ਜਾਈ ॥੨॥

ਤਹ ਸਾਚ ਨਿਆਇ ਨਿਬੇਰਾ ॥

ਊਹਾ ਸਮ ਠਾਕੁਰੁ ਸਮ ਚੇਰਾ ॥

ਅੰਤਰਜਾਮੀ ਜਾਨੈ ॥

ਬਿਨੁ ਬੋਲਤ ਆਪਿ ਪਛਾਨੈ ॥੩॥

ਸਰਬ ਥਾਨ ਕੋ ਰਾਜਾ ॥

ਤਹ ਅਨਹਦ ਸਬਦ ਅਗਾਜਾ ॥

ਤਿਸੁ ਪਹਿ ਕਿਆ ਚਤੁਰਾਈ ॥

ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਸ਼ੁੱਕਰਵਾਰ, ੮ ਸਾਵਣ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੨੧)

Guru Granth Sahib JiGuru Granth Sahib Ji

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ।

Guru Granth Sahib JiGuru Granth Sahib Ji

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩।

Guru Granth Sahib JiGuru Granth Sahib Ji

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement