
ਰਾਮਕਲੀ ਮਹਲਾ ੫ ॥
ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
ਆਗੈ ਮਿਲੀ ਨਿਥਾਵੇ ਥਾਉ ॥
ਗੁਰ ਪੂਰੇ ਕੀ ਚਰਣੀ ਲਾਗੁ ॥
ਜਨਮ ਜਨਮ ਕਾ ਸੋਇਆ ਜਾਗੁ ॥੧॥
ਹਰਿ ਹਰਿ ਜਾਪੁ ਜਪਲਾ ॥
ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥
ਤਾ ਛੂਟਹਿ ਮਾਇਆ ਕੇ ਪਟਲ ॥
ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
ਤਾ ਤੇਰਾ ਹੋਇ ਨਿਰਮਲ ਜੀਉ ॥੨॥
ਸੋਧਤ ਸੋਧਤ ਸੋਧਿ ਬੀਚਾਰਾ ॥
ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥
ਸੋ ਹਰਿ ਭਜਨੁ ਸਾਧ ਕੈ ਸੰਗਿ ॥
ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
ਛੋਡਿ ਸਿਆਣਪ ਬਹੁ ਚਤੁਰਾਈ ॥
ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥
ਦਇਆ ਧਾਰੀ ਗੋਵਿਦ ਗੋੁਸਾਈ ॥
ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਸ਼ਨਿਚਰਵਾਰ, ੮ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੯੧)
ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੫ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸੇ੍ਰਸ਼ਟ ਮੰਤ੍ਰ ਹੈ । (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।੧।ਰਹਾਉ।
Darbar Sahib
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ । ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ ।੨। ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ ।
Sri Darbar Sahib
ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪੇ੍ਰਮ-ਰੰਗ ਵਿਚ ਰੰਗਿਆ ਜਾਂਦਾ ਹੈ ।੩। ਹੇ ਮਨ! (ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ । (ਜਿਵੇਂ ਜਾਲੇ ਦੇ ਕਾਰਨ ਭੁਇˆ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ), ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ । ਹੇ ਨਾਨਕ! (ਆਖ—) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ ।੪।੧੬।੧੭।