ਅੱਜ ਦਾ ਹੁਕਮਨਾਮਾ
Published : Aug 23, 2020, 6:44 am IST
Updated : Aug 23, 2020, 6:44 am IST
SHARE ARTICLE
 File Photo
File Photo

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

Darbar SahibDarbar Sahib

ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥

ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥

Darbar SahibDarbar Sahib

ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥

ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥

ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥

ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

Darbar SahibDarbar Sahib

ਐਤਵਾਰ, ੮ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ੨੩ ਅਗਸਤ, ੨੦੨੦ (ਅੰਗ: ੬੬੦)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

Darbar SahibDarbar Sahib

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। 


DARBAR SAHIBDARBAR SAHIB

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ।

Sri Harmandir SahibSri Harmandir Sahib

ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement