
ਬਿਲਾਵਲੁ ਮਹਲਾ ੫ ॥
ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਸੋਮਵਾਰ, ੭ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੮੧੯)