ਅੱਜ ਦਾ ਹੁਕਮਨਾਮਾ (23 ਅਕਤੂਬਰ 2023)
Published : Oct 23, 2023, 7:22 am IST
Updated : Oct 23, 2023, 7:22 am IST
SHARE ARTICLE
Hukamnama Sahib
Hukamnama Sahib

ਗੂਜਰੀ ਮਹਲਾ ੫ ॥

ਗੂਜਰੀ ਮਹਲਾ ੫ ॥

ਕਬਹੂ ਹਰਿ ਸਿਉ ਚੀਤੁ ਨ ਲਾਇਓ ॥

ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥

ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥

ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥


 ਸੋਮਵਾਰ, ੭ ਕੱਤਕ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੦੦)

 ਗੂਜਰੀ ਮਹਲਾ ੫ ॥
(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ ।

ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।ਹੇ ਨਾਨਕ! (ਆਖ) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।੨।੧੬।੨੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement