
ਸਲੋਕ ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
ਸਲੋਕ ॥
ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥
ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥
ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥ ਪਉੜੀ ॥
ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥
ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥
ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥
ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥
ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
ਸ਼ੁੱਕਰਵਾਰ, ੮ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੨੩ ਨਵੰਬਰ, ੨੦੧੮ (ਅੰਗ: ੭੧੦)