ਅੱਜ ਦਾ ਹੁਕਮਨਾਮਾ (23 ਨਵੰਬਰ 2021)
Published : Nov 23, 2021, 8:06 am IST
Updated : Nov 23, 2021, 8:07 am IST
SHARE ARTICLE
Hukamnama Sahib
Hukamnama Sahib

ਦੇਵਗੰਧਾਰੀ ੫ ॥

ਦੇਵਗੰਧਾਰੀ ੫ ॥

ਮਾਈ ਜੋ ਪ੍ਰਭ ਕੇ ਗੁਨ ਗਾਵੈ ॥

ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥

ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥

ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥

ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

ਮੰਗਲਵਾਰ, ੮ ਮੱਘਰ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੫੩੧)

ਪੰਜਾਬੀ ਵਿਆਖਿਆ:

ਦੇਵਗੰਧਾਰੀ ੫ ॥

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ,

Darbar SahibDarbar Sahib

ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ ।੧। ਹੇ ਨਾਨਕ! (ਆਖ—) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ ।੨।੧੪।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement