ਅੱਜ ਦਾ ਹੁਕਮਨਾਮਾ ( 23 ਦਸੰਬਰ 2021)
Published : Dec 23, 2021, 8:19 am IST
Updated : Dec 23, 2021, 8:21 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥

ਅਪੁਨੇ ਸਤਿਗੁਰ ਕੈ ਬਲਿਹਾਰੈ ॥

ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥

ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥

ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥

ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥

ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥

ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਵੀਰਵਾਰ, ੯ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੦੯)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ

Prakash Purab of Sri Guru Nanak Dev Ji celebrated at Darbar SahibDarbar Sahib

 ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ

 Man throws Gutka Sahib in Sarovar of Sri Darbar Sahib Darbar Sahib

 ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM
Advertisement