
ਸੋਰਠਿ ਮਹਲਾ ੫ ॥
ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥
ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥
ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥
ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥
ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥
ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
ਸ਼ੁੱਕਰਵਾਰ, ੧੧ ਮਾਘ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੧੮)