ਅੱਜ ਦਾ ਹੁਕਮਨਾਮਾਂ
Published : Feb 24, 2019, 7:36 am IST
Updated : Feb 24, 2019, 7:36 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥

ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥

ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥

ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥

ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥

ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥

ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥

ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥

ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥

ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਐਤਵਾਰ, ੧੨ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੨੪ ਫਰਵਰੀ, ੨੦੧੯ (ਅੰਗ: ੬੮੫)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement