ਅੱਜ ਦਾ ਹੁਕਮਨਾਮਾ
Published : Apr 24, 2020, 5:39 am IST
Updated : Apr 24, 2020, 5:39 am IST
SHARE ARTICLE
File Photo
File Photo

ਸੋਰਠਿ ਮਹਲਾ ੩ ॥

ਸੋਰਠਿ ਮਹਲਾ ੩ ॥

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥

ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥

ਹਰਿ ਕੇ ਦਾਸ ਸੁਹੇਲੇ ਭਾਈ ॥

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥

ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥

ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥

ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥

ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥

ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥

ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥

ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥

ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਸ਼ੁੱਕਰਵਾਰ, ੧੨ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੦੧)

ਸੋਰਠਿ ਮਹਲਾ ੩ ॥
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ । ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ।੧। ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ । ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।ਰਹਾਉ।

Darbar SahibDarbar Sahib

ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ । ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ । ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੨।

ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'—ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ । ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ । ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ।੩।

DARBAR SAHIBDarbar sahib 

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ । (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ । ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement