ਅੱਜ ਦਾ ਹੁਕਮਨਾਮਾ (24 ਜੂਨ 2021)
Published : Jun 24, 2021, 8:37 am IST
Updated : Jun 24, 2021, 8:38 am IST
SHARE ARTICLE
Hukamnama Sri Darbar Sahib
Hukamnama Sri Darbar Sahib

ਸੂਹੀ ਮਹਲਾ ੪ ਘਰੁ ੨

ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਵੀਰਵਾਰ, ੧੦ ਹਾੜ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੩੨)

ਪੰਜਾਬੀ ਵਿਆਖਿਆ:

ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧। ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤਿ੍ਰਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।੧।ਰਹਾਉ।

Darbar SahibDarbar Sahib

ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ ।

Darbar SahibDarbar Sahib

ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ।੪।੧।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement