Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਜੂਨ 2024)

By : GAGANDEEP

Published : Jun 24, 2024, 6:43 am IST
Updated : Jun 26, 2024, 6:46 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

 Ajj da Hukamnama Sri Darbar Sahib: ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥

 Ajj da Hukamnama Sri Darbar Sahib: ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥

ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥

ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥

ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥

ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥

ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥

ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥

ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥

ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement