Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਜੂਨ 2025)
Published : Jun 24, 2025, 6:42 am IST
Updated : Jun 24, 2025, 6:42 am IST
SHARE ARTICLE
Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥
Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

ਰਾਖਿ ਲੀਏ ਅਪਨੇ ਜਨ ਆਪੁ ॥

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪੁ ॥੧॥ ਰਹਾਉ ॥

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

ਚਰਣ ਗਹੇ ਸਰਣ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥

ਸਾਗਰੁ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

ਮੰਗਲਵਾਰ, ੧੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੪ ਜੂਨ ੨੦੨੫ (ਅੰਗ: ੮੨੧)

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement