ਅੱਜ ਦਾ ਹੁਕਮਨਾਮਾ
Published : Jul 24, 2020, 6:53 am IST
Updated : Jul 24, 2020, 6:54 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕੁ ਮ; ੪ ॥

ਸਲੋਕੁ ਮ; ੪ ॥

ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥

ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥

ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥

ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮ; ੪ ॥

ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥

ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥

ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥

ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥

ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥

ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥

ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥

ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥

ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥

ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਸ਼ੁੱਕਰਵਾਰ, ੯ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੫੩)
ਪੰਜਾਬੀ ਵਿਆਖਿਆ:
ਸਲੋਕੁ ਮ; ੪ ॥
ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ ।

darbar sahib darbar sahib

ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ ।

Darbar SahibDarbar Sahib

ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ ।

DARBAR SAHIBDARBAR SAHIB

ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ,

DARBAR SAHIBDARBAR SAHIB

ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement