ਅੱਜ ਦਾ ਹੁਕਮਨਾਮਾ (24 ਜੁਲਾਈ 2021)
Published : Jul 24, 2021, 7:05 am IST
Updated : Jul 24, 2021, 7:05 am IST
SHARE ARTICLE
Hukamnama Sahib
Hukamnama Sahib

ਸਲੋਕੁ ਮ: ੩ ॥

ਸਲੋਕੁ ਮ: ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮ: ੩ ॥

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥

ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਸ਼ਨਿਚਰਵਾਰ, ੯ ਸਾਵਣ (ਸੰਮਤ ੫੫੩ ਨਾਨਕਸ਼ਾਹੀ) (ਅੰਗ : ੬੫੧)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।

Darbar SahibDarbar Sahib

ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ

Darbar SahibDarbar Sahib

ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement