ਅੱਜ ਦਾ ਹੁਕਮਨਾਮਾ
Published : Aug 24, 2020, 7:04 am IST
Updated : Aug 25, 2020, 7:09 am IST
SHARE ARTICLE
File Photo
File Photo

ਧਨਾਸਰੀ ਮਹਲਾ ੫ ਘਰੁ ੧੨

ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

ਵਡੈ ਭਾਗਿ ਭੇਟੇ ਗੁਰਦੇਵਾ ॥

ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

ਚਰਨ ਕਮਲ ਜਾ ਕਾ ਮਨੁ ਰਾਪੈ ॥

ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਸਾਗਰੁ ਤਰਿਆ ਸਾਧੂ ਸੰਗੇ ॥

Darbar SahibDarbar Sahib

ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

ਜਮ ਜੰਦਾਰੁ ਨ ਆਵੈ ਨੇੜੇ ॥੪॥

ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥

ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

Darbar SahibDarbar Sahib

ਸੋਮਵਾਰ, ੯ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੮੩)
ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨।

Darbar SahibDarbar Sahib

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩। ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement