
ਸੂਹੀ ਮਹਲਾ ੪ ॥
ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥
ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥
ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥
ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥
ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥
ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥
ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥
ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਵੀਰਵਾਰ, ੮ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੨੪ ਅਕਤੂਬਰ, ੨੦੧੯ (ਅੰਗ ੭੩੧)