ਅੱਜ ਦਾ ਹੁਕਮਨਾਮਾ ( 24 ਦਸੰਬਰ 2021)
Published : Dec 24, 2021, 8:12 am IST
Updated : Dec 24, 2021, 8:13 am IST
SHARE ARTICLE
hukamnama sri darbar sahib amritsar
hukamnama sri darbar sahib amritsar

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥

ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥

ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥

ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥

ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਸ਼ੁੱਕਰਵਾਰ, ੧੦ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੧੧)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ।

Darbar SahibDarbar Sahib

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ

 Man throws Gutka Sahib in Sarovar of Sri Darbar Sahib Darbar Sahib

 ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement