Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ 24 ਦਸੰਬਰ 2025)

By : GAGANDEEP

Published : Dec 24, 2025, 6:18 am IST
Updated : Dec 25, 2025, 6:10 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥

ਮਨ ਚਿੰਦਿਆ ਫਲੁ ਪਾਇਆ ॥

ਪ੍ਰਭੁ ਅਪੁਨਾ ਸਦਾ ਧਿਆਇਆ ॥੧॥

ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥

ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥

ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥

ਜਨ ਨਾਨਕ ਨਾਮੁ ਧਿਆਇਆ ॥

ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement