
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ
ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥
ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥
ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥
ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥
ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਸੋਮਵਾਰ, ੧੨ ਚੇਤ (ਸੰਮਤ ੫੫੧ ਨਾਨਕਸ਼ਾਹੀ) ੨੫ ਮਾਰਚ, ੨੦੧੯ (ਅੰਗ: ੬੧੪)