ਅੱਜ ਦਾ ਹੁਕਮਨਾਮਾ
Published : Mar 25, 2020, 6:42 am IST
Updated : Mar 25, 2020, 7:03 am IST
SHARE ARTICLE
Photo
Photo

ਮਹਲਾ ੪ ਘਰੁ ੭

ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ॥

ਤੇਰੇ ਕਵਨ ਕ੪ਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

ਮੈ ਹੁਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

ਬਕਰੀ ਸਿੰਘੁ ਇਕਤੈ ਥਾਹਿ ਰਾਖੇ ਮਨ ਹਰਿ ਜਪਿ ਭ੍ਰਮ ਭਉ ਦੂਰਿ ਕੀਜੈ ॥੩॥

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਬੁੱਧਵਾਰ, ੧੨ ਚੇਤ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੫)

PhotoPhoto

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ॥
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ।

PhotoPhoto

ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ।

DARBAR SAHIBDARBAR SAHIB

ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement