Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (25 ਮਾਰਚ 2024)
Published : Mar 25, 2024, 6:56 am IST
Updated : Mar 25, 2024, 6:56 am IST
SHARE ARTICLE
Sri Darbar Sahib
Sri Darbar Sahib

ਵਡਹੰਸੁ ਮਹਲਾ ੫ ਘਰੁ ੨

Ajj da Hukamnama Sri Darbar Sahib: ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥

ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥

ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥

ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥

ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥

ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥

ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥

ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥

ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥

ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥

ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥

ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥

ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥

ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥

ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥

ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥

ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥

ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥

ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥

ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥

ਸੋਮਵਾਰ, ੧੨ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੫ ਮਾਰਚ, ੨੦੨੪ (ਅੰਗ: ੫੬੪)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ । ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ । (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ । ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪੇ੍ਰਮ ਵੱਸ ਰਿਹਾ ਹੈ । (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ।੧। ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ । ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ । ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ । (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ । ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ।੨।

ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ । ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ । ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ । ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ) ।੩।

ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ । ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ । ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ । ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪। ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ । ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ । ਹੇ ਦਾਸ ਨਾਨਕ! (ਆਖ—) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ ।੫।੧।੯।

(For more Punjabi news apart from Ajj da Hukamnama Sri Darbar Sahib 25 March 2024, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement