ਅੱਜ ਦਾ ਹੁਕਮਨਾਮਾ
Published : Apr 25, 2019, 6:54 am IST
Updated : Apr 25, 2019, 6:54 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੧ ॥ ਜਿਨ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ ਤਰੇ

ਸੋਰਠਿ ਮਹਲਾ ੧ ॥

ਜਿਨ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ ਤਰੇ ॥

ਤਿਨ@ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥

ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥

ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥

ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥

ਹੁਕਮੇ ਬੰਨਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥

ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥

ਜਿਨ@ੀ ਸੋ ਸਾਲਾਹਿਆ ਪਿਆਰੇ ਹਉ ਤਿਨ@ ਬਲਿਹਾਰੈ ਜਾਉ ॥

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥

ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਵੀਰਵਾਰ, ੧੨ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੩੬)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement