ਅੱਜ ਦਾ ਹੁਕਮਨਾਮਾ (25 ਅਪ੍ਰੈਲ 2023)

By : KOMALJEET

Published : Apr 25, 2023, 7:21 am IST
Updated : Apr 25, 2023, 7:23 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਮੰਗਲਵਾਰ,੧੨ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੦੯)

ਪੰਜਾਬੀ ਵਿਆਖਿਆ:

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement