ਅੱਜ ਦਾ ਹੁਕਮਨਾਮਾ
Published : Jun 25, 2020, 7:13 am IST
Updated : Jun 25, 2020, 7:13 am IST
SHARE ARTICLE
Darbar Sahib
Darbar Sahib

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥

ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥

ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥੨॥

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥

ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥

ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥

ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥

ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥

ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

ਵੀਰਵਾਰ, ੧੨ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੬੧)

 ਸੂਹੀ ਮਹਲਾ ੫ ॥
ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ।੧। ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ ।੧।ਰਹਾਉ।

Darbar SahibDarbar Sahib

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ ।੨। ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ ।੩। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ ।

Darbar SahibDarbar Sahib

ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।੪। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ,

Darbar SahibDarbar Sahib

ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ ।੬। ਹੇ ਭਾਈ! ਕੋ੍ਰੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ ।੭। ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ । ਮੈਨੂੰ ਆਪਣਾ ਨਾਮ ਬਖ਼ਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ ।੮।੨।੫।੧੬॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement