ਅੱਜ ਦਾ ਹੁਕਮਨਾਮਾ
Published : Jul 25, 2019, 8:23 am IST
Updated : Jul 25, 2019, 8:23 am IST
SHARE ARTICLE
DARBAR SAHIB
DARBAR SAHIB

ਸੂਹੀ ਮਹਲਾ ੧ ਘਰੁ ੬

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ ॥

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ 

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ 

ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥ 

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ 

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ॥

ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ ॥੪॥ 

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ 

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ 

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ 

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਵੀਰਵਾਰ, ੧੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੨੫ ਜੁਲਾਈ, ੨੦੧੯ (ਅੰਗ: ੭੨੯)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement