ਅੱਜ ਦਾ ਹੁਕਮਨਾਮਾ (25 ਜੁਲਾਈ 2022)
Published : Jul 25, 2022, 7:00 am IST
Updated : Jul 25, 2022, 7:02 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ਘਰੁ ੩ ਚਉਪਦੇ

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥

ਮਿਲਿ ਰਾਜਨ ਰਾਮ ਨਿਬੇਰਾ ॥੧॥

ਅਬ ਢੂਢਨ ਕਤਹੁ ਨ ਜਾਈ ॥

ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

ਆਇਆ ਪ੍ਰਭ ਦਰਬਾਰਾ ॥

ਤਾ ਸਗਲੀ ਮਿਟੀ ਪੂਕਾਰਾ ॥

ਲਬਧਿ ਆਪਣੀ ਪਾਈ ॥

ਤਾ ਕਤ ਆਵੈ ਕਤ ਜਾਈ ॥੨॥

ਤਹ ਸਾਚ ਨਿਆਇ ਨਿਬੇਰਾ ॥

ਊਹਾ ਸਮ ਠਾਕੁਰੁ ਸਮ ਚੇਰਾ ॥

ਅੰਤਰਜਾਮੀ ਜਾਨੈ ॥

ਬਿਨੁ ਬੋਲਤ ਆਪਿ ਪਛਾਨੈ ॥੩॥

ਸਰਬ ਥਾਨ ਕੋ ਰਾਜਾ ॥

ਤਹ ਅਨਹਦ ਸਬਦ ਅਗਾਜਾ ॥

ਤਿਸੁ ਪਹਿ ਕਿਆ ਚਤੁਰਾਈ ॥

ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਸੋਮਵਾਰ, ੧੦ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੨੧)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ ।

Darbar SahibDarbar Sahib

ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩।

Darbar Sahib Darbar Sahib

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement