ਅੱਜ ਦਾ ਹੁਕਮਨਾਮਾ
Published : Aug 25, 2020, 7:09 am IST
Updated : Aug 26, 2020, 7:36 am IST
SHARE ARTICLE
File Photo
File Photo

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

Darbar SahibDarbar Sahib

ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

Darbar SahibDarbar Sahib

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ 

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

Darbar SahibDarbar Sahib

ਮੰਗਲਵਾਰ, ੧੦ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੫੪)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧।

Darbar SahibDarbar Sahib

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ।

Sri Harmandir SahibSri Harmandir Sahib

ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

Sri Harmandir SahibSri Harmandir Sahib

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM
Advertisement