ਸੋਰਠਿ ਮਹਲਾ ੧ ॥ ਜਿਨਹੀ ਸਤਿਗੁਰੁ ਸੇਵਿਆ ਪਿਆਰੇ ਤਿਨਾ ਕੇ ਸਾਥ ਤਰੇ ॥
ਸੋਰਠਿ ਮਹਲਾ ੧ ॥
ਜਿਨਹੀ ਸਤਿਗੁਰੁ ਸੇਵਿਆ ਪਿਆਰੇ ਤਿਨਾ ਕੇ ਸਾਥ ਤਰੇ ॥ ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥
ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥
ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥
ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥
ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥
ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥
ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥
ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥
ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥
ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨਹੀ ਸੋ ਸਾਲਾਹਿਆ ਪਿਆਰੇ ਹਉ ਤਿਨਾ ਬਲਿਹਾਰੈ ਜਾਉ ॥
ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥
ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥
ਮੰਗਲਵਾਰ, ੯ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੩੬)