ਅੱਜ ਦਾ ਹੁਕਮਨਾਮਾ
Published : Oct 25, 2020, 7:15 am IST
Updated : Oct 25, 2020, 7:15 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਰਾਗੁ ਧਨਾਸਿਰੀ ਮਹਲਾ ੩ ਘਰੁ ੪

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਐਤਵਾਰ, ੯ ਕੱਤਕ (ਸੰਮਤ ੫੫੨ ਨਾਨਕਸ਼ਾਹੀ) ੨੫ ਅਕਤੂਬਰ, ੨੦੨੦ (ਅੰਗ: ੬੬੬)

ਪੰਜਾਬੀ ਵਿਆਖਿਆ:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।

Darbar SahibDarbar Sahib

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ ।

Darbar SahibDarbar Sahib

ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement