ਅੱਜ ਦਾ ਹੁਕਮਨਾਮਾ (25 ਅਕਤੂਬਰ 2022)
Published : Oct 25, 2022, 7:11 am IST
Updated : Oct 25, 2022, 7:13 am IST
SHARE ARTICLE
Hukamnama  Sri Darbar Sahib Amritsar
Hukamnama Sri Darbar Sahib Amritsar

ਰਾਮਕਲੀ ਮਹਲਾ ੧ ॥

ਰਾਮਕਲੀ ਮਹਲਾ ੧ ॥

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥

ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥

ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥

ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥

ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥

ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥

ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥

ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਮੰਗਲਵਾਰ, ੯ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੭੭)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੧ ॥

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧।

ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨।

ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement