Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (25 ਨਵੰਬਰ 2025)
Published : Nov 25, 2025, 6:57 am IST
Updated : Nov 25, 2025, 6:59 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

ਵਿਆਖਿਆ-

(ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਹੇ ਨਾਨਕ! ਆਖ-ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement