ਅੱਜ ਦਾ ਹੁਕਮਨਾਮਾ (25 ਦਸੰਬਰ 2022)

By : GAGANDEEP

Published : Dec 25, 2022, 7:05 am IST
Updated : Dec 25, 2022, 7:06 am IST
SHARE ARTICLE
 Hukamnama-sahib
Hukamnama-sahib

ਵਡਹੰਸੁ ਮਹਲਾ ੪ ॥

 

ਵਡਹੰਸੁ ਮਹਲਾ ੪ ॥

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥

ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥

ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥

ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥

ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥

ਸਤਿਗੁਰ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥

ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥

ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥

ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥

ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ ॥

ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ ॥

ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥

ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

ਐਤਵਾਰ, ੧੦ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੭੪-੫੭੫)

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੪ ॥

ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ । ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ । ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ । ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ ।੧।ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ ।ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ । ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ ।੨।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ । ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ । ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ । ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ । ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸੇ੍ਰਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ ।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ । ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ ।੩।ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ । ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ । ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ । ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ । ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ ।ਹੇ ਨਾਨਕ! (ਆਖ—) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ । ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ ।੪।੪।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement