ਅੱਜ ਦਾ ਹੁਕਮਨਾਮਾ
Published : Feb 26, 2020, 7:32 am IST
Updated : Feb 26, 2020, 7:32 am IST
SHARE ARTICLE
Photo
Photo

ਗੂਜਰੀ ਮਹਲਾ ੫ ॥

ਗੂਜਰੀ ਮਹਲਾ ੫ ॥

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥

ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥

ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥

ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥

ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

ਬੁੱਧਵਾਰ, ੧੪ ਫੱਗਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੪੯੯)

 

ਪੰਜਾਬੀ ਵਿਆਖਿਆ:

ਗੂਜਰੀ ਮਹਲਾ ੫ ॥
ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।੧। ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ ।

 

ਮੈਂ ਤੇਰਾ ਹੀ ਆਸਰਾ ਤੱਕਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।੨।੭।੧੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement